ਪੰਜਾਬੀ ਸਿਨੇਮਾ ਦੇ ਸਮਕਾਲ ਅਤੇ ਭਵਿੱਖ ਦੀ ਬਾਤ।। ਅਮਰਦੀਪ ਗਿੱਲ।। ਜਸਦੀਪ।। ਅਮਿਤੋਜ ਮਾਨ।। ਪੰਜਾਬੀ ਯੂਨੀਵਰਸਿਟੀ I

Sdílet
Vložit
  • čas přidán 20. 03. 2024
  • ਪੰਜਾਬੀ ਸਿਨੇਮਾ ਦੇ ਸਮਕਾਲ ਅਤੇ ਭਵਿੱਖ ਦੀ ਬਾਤ।। ਅਮਰਦੀਪ ਗਿੱਲ।। ਜਸਦੀਪ।। ਅਮਿਤੋਜ ਮਾਨ।। ਪੰਜਾਬੀ ਵਿਭਾਗ।। ਪੰਜਾਬੀ ਯੂਨੀਵਰਸਿਟੀ, ਪਟਿਆਲਾ I
    ਇਸ ਵੀਡੀਓ ਵਿੱਚ ਪੰਜਾਬੀ ਸਿਨੇਮਾ ਦੇ ਸਮਕਾਲ ਦੀਆਂ ਪ੍ਰਾਪਤੀਆਂ ਤੇ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਇਸ ਦੇ ਭਵਿੱਖ ਦੀ ਨਿਸ਼ਾਨਦੇਹੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਵੀਡੀਓ ਚਰਚਾ ਵਿੱਚ ਪੰਜਾਬੀ ਫ਼ਲਮਸਾਜ਼ੀ ਦੇ ਮਹੱਤਵਪੂਰਣ ਅਤੇ ਗੰਭੀਰ ਹਸਤਾਖਰਾਂ ਨੇ ਆਪਣੇ ਵਿਚਾਰ ਰੱਖੇ ਹਨ। ਇਹ ਚਰਚਾ ਫ਼ਿਲਮਸਾਜ਼ੀ ਤੋਂ ਬਾਹਰ ਬੈਠ ਕੇ ਗੱਲਾਂ ਕਰਨ ਵਾਲਿਆਂ ਦੀਆਂ ਉਮੀਦਾਂ ਦੇ ਹਵਾਲੇ ਨਾਲ ਫ਼ਿਲਮਾਂ ਬਾਰੇ ਬਣੀਆਂ ਧਾਰਣਾਵਾਂ ਦੀ ਬਜਾਏ ਉਨ੍ਹਾਂ ਦੇ ਦਾਅਵਿਆਂ, ਸੰਸਿਆਂ ਅਤੇ ਸਮੱਸਿਆਵਾਂ ਨੂੰ ਉਭਾਰਦੀ ਹੈ ਜਿਹੜੇ ਸਿੱਧੇ ਰੂਪ ਵਿੱਚ ਫ਼ਿਲਮਸਾਜ਼ੀ ਨਾਲ ਜੁੜੇ ਹੋਏ ਹਨ। ਇਸ ਵੀਡੀਓ ਨੂੰ ਸੁਣੋਂ ਅਤੇ ਪੰਜਾਬੀ ਸਿਨੇਮਾ ਦੇ ਦ੍ਰਿਸ਼-ਸੁਹਜ ਵਿੱਚ ਦਿਲਚਸਪੀ ਰੱਖਣ ਵਾਲੇ ਆਪਣੇ ਦੋਸਤਾਂ ਅਤੇ ਫ਼ਿਲਮ ਤੇ ਰੰਗਮੰਚ ਦੇ ਵਿਦਿਆਰਥੀਆਂ ਨਾਲ ਸਾਂਝੀ ਕਰਨ ਦੀ ਖੇਚਲ ਕਰੋ। ਇਸ ਤਰ੍ਹਾਂ ਦੀ ਸਮੱਗਰੀ ਨਾਲ ਨਿਰੰਤਰ ਸਾਂਝ ਬਣਾਈ ਰੱਖਣ ਲਈ ਪੰਜਾਬੀ ਵਿਭਾਗ ਦੇ ਯੂਟਿਊਬ ਚੈਨਲ ਨੂੰ ਸਬਸਕ੍ਰਾਈਬ ਕਰਨਾ ਨਾ ਭੁੱਲੋ।
    Join this channel to get access to perks:
    / @punjabidepartmentpup
    ਪੰਜਾਬੀ ਵਿਭਾਗ ( # Punjabi Department ) ਪੰਜਾਬੀ ਯੂਨੀਵਰਸਿਟੀ ਪਟਿਆਲਾ (# Punjabi University Patiala) ਦੇ Official CZcams ਚੈਨਲ ਤੇ ਤੁਹਾਡਾ ਸਵਾਗਤ ਹੈ |
    ਪੰਜਾਬੀ ਵਿਭਾਗ ਦੇ ਯੂਟਿਊਬ ਚੈਨਲ ਦੀ ਮੈਂਬਰਸ਼ਿੱਪ ਖੋਲ੍ਹੀ ਜਾ ਰਹੀ ਹੈ। ਵਿਦਿਆਰਥੀ, ਅਧਿਆਪਕ, ਸਾਹਿਤਕਾਰ ਅਤੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨੂੰ ਪਿਆਰ ਕਰਨ ਵਾਲੇ, ਇਸ ਨੂੰ ਗਹਿਰਾਈ ਵਿਚ ਸਮਝਣ ਵਿਚ ਦਿਲਚਸਪੀ ਰੱਖਣ ਵਾਲੇ ਦੋਸਤ ਮਾਮੂਲੀ ਮਹੀਨਾਵਾਰ ਮੈਂਬਰਸ਼ਿੱਪ ਫ਼ੀਸ ਦੇ ਕੇ ਇਹ ਮੈਂਬਰਸ਼ਿੱਪ ਲੈ ਸਕਦੇ ਹਨ। ਇਸ ਵਿਚ ਤਿੰਨ ਤਰ੍ਹਾਂ ਦੀ ਮੈਂਬਰਸ਼ਿੱਪ ਹੈ। ਪਹਿਲੀ ਪਜਾਬੀ ਦੀ ਉਚੇਰੀ ਸਿੱਖਿਆ ਨਾਲ ਸੰਬੰਧਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਹੈ। ਇਸ ਦੇ ਮੈਂਬਰਾਂ ਨੂੰ ਐੱਮ.ਏ. ਦੀ ਪੜ੍ਹਾਈ ਨਾਲ ਸੰਬੰਧਿਤ ਵੀਡੀਓ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਕੁਝ ਵੀਡੀਓ ਸਿਰਫ਼ ਮੈਂਬਰਾਂ ਲਈ ਹੀ ਹੋਣਗੀਆਂ ਅਤੇ ਬਾਅਦ ਵਿਚ ਜਨਤਕ ਕੀਤੀਆਂ ਜਾਣਗੀਆਂ। ਦੂਜੀ ਤਰ੍ਹਾਂ ਦੀ ਮੈਂਬਰਸ਼ਿੱਪ ਲੈਣ ਵਾਲਿਆਂ ਨੂੰ ਪੰਜਾਬੀ, ਭਾਸ਼ਾ, ਸਾਹਿਤ ਅਤੇ ਸਭਿਆਚਾਰ-ਲੋਕਧਾਰਾ ਵਿਚ ਖੋਜ ਕਰਨ ਵਾਲੇ ਖੋਜਾਰਥੀਆਂ ਜਾਂ ਇਨ੍ਹਾਂ ਖੇਤਰਾਂ ਵਿਚ ਖੋਜਪੂਰਣ ਦਿਲਚਸਪੀ ਲੇਣ ਵਾਲੇ ਖੋਜੀਆਂ ਅਤੇ ਦੋਸਤਾਂ ਲਈ ਵਿਸ਼ੇਸ਼ ਵੀਡੀਓ ਤਿਆਰ ਕਰਕੇ ਪਾਈਆਂ ਜਾਣਗੀਆਂ। ਦੂਜੇ ਪੱਧਰ ਦੀ ਮੈਂਬਰਸ਼ਿੱਪ ਲੈਣ ਵਾਲੇ ਦੋਸਤਾਂ ਨੂੰ ਪਹਿਲੇ ਪੱਧਰ ਦੀਆਂ ਵੀਡੀਓ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਤੀਜੇ ਪੱਧਰ ਦੀ ਮੈਂਬਰਸ਼ਿੱਪ ਉਨ੍ਹਾਂ ਦੋਸਤਾਂ/ਅਧਿਆਪਕਾਂ/ ਸਾਹਿਤਕਾਰਾਂ ਤੇ ਵਿਦਿਆਰਥੀਆਂ ਲਈ ਹੋਵੇਗੀ ਜਿਨ੍ਹਾਂ ਦੀ ਦਿਲਚਸਪੀ ਪੰਜਾਬੀ ਵਿਭਾਗ ਵੱਲੋਂ ਕਰਵਾਏ ਜਾਂਦੇ ਸਾਹਿਤਕ ਸਮਾਗਮਾਂ ਅਤੇ ਸੈਮੀਨਾਰਾਂ ਵਿਚ ਹੈ। ਇਸ ਮੈਂਬਰਸ਼ਿੱਪ ਨੂੰ ਲੈਣ ਵਾਲੇ ਦੋਸਤਾਂ ਨੂੰ ਪਹਿਲੇ ਦੋ ਪੱਧਰਾਂ ਦੀ ਮੈਂਬਰਸ਼ਿੱਪ ਵਾਲੀਆਂ ਸੁਵਿਧਾਵਾਂ ਦੇਣ ਦੇ ਨਾਲ ਨਾਲ ਸੈਮੀਨਾਰਾਂ/ਸਾਹਿਤਕ ਸਮਾਗਮਾਂ ਦੀ ਲਾਈਵ ਸਟੀਮਿੰਗ ਮੁਹੱਈਆ ਕਰਵਾਈ ਜਾਵੇਗੀ ਅਤੇ ਇਨ੍ਹਾਂ ਸੈਮੀਨਾਰਾਂ/ਸਮਾਗਮਾਂ ਦੀਆਂ ਵੀਡੀਓ ਵੀ ਮੁਹੱਈਆ ਕਰਵਾਈਆਂ ਜਾਣਗੀਆ। ਸਭ ਨੂੰ ਅਪੀਲ ਹੈ ਕਿ ਸਾਡੇ ਯੂਟਿਊਬ ਚੈਨਲ ਦੀ ਮੈਂਬਰਸ਼ਿੱਪ ਲੈ ਕੇ ਇਸ ਨੂੰ ਸਰਪ੍ਰਸਤੀ ਦੇਣ ਦੀ ਕਿਰਪਾਲਤਾ ਕਰੋ।

Komentáře • 3

  • @kulghs
    @kulghs Před 3 měsíci

    ਸੋਹਣਾ ਉੱਦਮ ।

  • @rupinderaulakh58
    @rupinderaulakh58 Před 3 měsíci

    ਸਿਆਣੀ ਗੱਲਬਾਤ.. kudos to the wise host and all respected guests 🙌

  • @dr.khushminderkaur3054

    ਜਸਦੀਪ ਦੀ ਗੱਲਬਾਤ ਉਹਦੇ ਵਾਂਗੂੰ ਹੀ ਮੰਝੀ ਹੋਈ ਹੈ।